ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

ਕੋਵਿਡ ਸਮੀਖਿਆ ਮੀਟਿੰਗ-2 – ਮੁੱਖ ਮੰਤਰੀ ਦਫਤਰ, ਪੰਜਾਬ

  • ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ
  • ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ

ਚੰਡੀਗੜ੍ਹ, 19 ਅਪਰੈਲ

ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ। ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।

0 replies

Leave a Reply

Want to join the discussion?
Feel free to contribute!

Leave a Reply