ਚੰਡੀਗੜ੍ਹ 11 ਜਨਵਰੀ 2022:
ਕੋਰੋਨਾ ਮਹਾਮਾਰੀ ਕਾਰਨ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ, ਚੰਡੀਗੜ੍ਹ ਵੱਲੋਂ ਮੰਗਲਵਾਰ ਨੂੰ ਸਿਹਤ ਵਿਭਾਗ ਦੇ ਸਾਹਮਣੇ ਸੈਕਟਰ 17, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜੇਸ਼ਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।
ਵਿਸ਼ਵਾਸ ਫਾਊਂਡੇਸ਼ਨ ਦੀ ਜਨਰਲ ਸਕੱਤਰ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਦੀ ਟੀਮ ਨੇ ਡਾਕਟਰ ਮਹਕ ਦੀ ਨਿਗਰਾਨੀ ਹੇਠ 39 ਯੂਨਿਟ ਖੂਨ ਇਕੱਤਰ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ। ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਹਰ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਵੀ ਕਰਦਾ ਹੈ। ਖੂਨਦਾਨ ਕਰਨ ਵਰਗਾ ਪੁੰਨ ਦਾ ਕੰਮ ਸਭ ਤੋਂ ਵੱਡੀ ਸੇਵਾ ਵਿੱਚ ਆਉਂਦਾ ਹੈ।
ਕੈਂਪ ਵਿੱਚ ਖੂਨਦਾਨ ਕਰਨ ਆਏ ਸਾਰੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫੇ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਤੋਂ ਰਾਕੇਸ਼ ਕੁਮਾਰੀ ਅਤੇ ਵਿਸ਼ਵਾਸ ਫਾਊਂਡੇਸ਼ਨ ਤੋਂ ਕਮਲੇਸ਼ ਦੇਵੀ, ਅਵਿਨਾਸ਼ ਸ਼ਰਮਾ, ਵਿਕਾਸ ਕਾਲੀਆ, ਸ਼ਤਰੂਘਨ ਕੁਮਾਰ, ਵਿਸ਼ਾਲ ਕੁਵਾਰ, ਨੀਰਜ ਯਾਦਵ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।