ਵਿਜੈ ਗਰਗ, ਡੈਮੋਕਰੇਟਿਕ ਫਰੰਟ, ਭਵਾਨੀਗੜ੍ਹ, 23 ਅਗਸਤ :
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 300 ਯੂਨਿਟ ਬਿਜਲੀ ਘਰੇਲੂ ਵਰਤੋਂ ਲਈ ਮੁਫ਼ਤ ਮੁਹੱਈਆ ਕਰਵਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਚੋਣਾਂ ਸਮੇੰ ਵਾਅਦਾ ਪੂਰਾ ਕਰ ਦਿੱਤਾ ਹੈ ਉੱਥੇ ਹੀ ਹੁਣ ਨਿਰਧਾਰਤ ਸਮੇਂ ਅੰਦਰ 15 ਅਗਸਤ ਤੋਂ ਮੁਹੱਲਾ ਕਲੀਨਿਕ ਸ਼ੁਰੂ ਕਰਕੇ ਮੁਫ਼ਤ ਇਲਾਜ ਦੀ ਸੁਵਿਧਾ ਵੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦਾ ਸਿੱਟਾ ਪਿੰਡਾਂ ਅੰਦਰ ਲੋਕ ਆਮ ਆਦਮੀ ਪਾਰਟੀ ਨਾਲ ਪੱਕੇ ਤੌਰ ਤੇ ਜੁੜ ਰਹੇ ਹਨ।
ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਸੰਧੂ ਤੇ ਰਾਜਿੰਦਰ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਦੀ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਸਰਕਾਰੀ ਗਰਾਂਟਾਂ ਦੀ ਪਾਰਦਰਸ਼ਤਾ ਨਾਲ ਯੋਗ ਵਰਤੋਂ ਕਰਕੇ ਜਿੱਥੇ ਕਿ ਪਿੰਡਾਂ ਨੂੰ ਸੁੰਦਰ ਬਣਾਇਆ ਜਾਵੇਗਾ ਉਥੇ ਹੀ ਪਿੰਡਾਂ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ। ਸਰਕਾਰ ਨੇ ਕਈ ਹੋਰ ਨਵੇਂ ਕੰਮਾਂ ਕਰਕੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ। ਇਸ ਤੋਂ ਇਲਾਵਾ ਵਿਧਾਇਕਾ ਵਲੋਂ ਹਲਕੇ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਗੈਗਵਾਰ, ਨਸ਼ਿਆਂ ਆਦਿ ਨੂੰ ਨਕੇਲ ਪਾ ਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।