ਡੈਮੋਕਰੇਟਿਕ ਫਰੰਟ ਚੰਡੀਗੜ੍ਹ, 01 ਮਾਰਚ :
ਮਨੁੱਖੀ ਅਧਿਕਾਰ ਮੰਚ ਦੀ ਜਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਇੱਕ ਸਾਂਝੀ ਮੀਟਿੰਗ ਐਡਵੋਕੇਟ ਰੇਨੂੰ ਰਿਸ਼ੀ ਗੌਤਮ ਚੇਅਰਪਰਸਨ ਇਸਤਰੀ ਵਿੰਗ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਸੰਸਥਾਂ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ, ਪੰਜਾਬ ਪ੍ਰਧਾਨ ਇਸਤਰੀ ਵਿੰਗ ਪਿੰਕੀ ਸ਼ਰਮਾ ਅਤੇ ਸੁਰਿੰਦਰ ਸਿੰਘ ਉੱਪ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁਹੰਚੇ। ਇਸ ਮੌਕੇ 08 ਮਾਰਚ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਰੀ ਚੇਤਨਾ ਸੈਮੀਨਾਰ ਕਰਵਾਉਣ ਸੰਬੰਧੀ ਵਿਚਾਰ ਵੀ ਕੀਤੀਆਂ ਗਈਆਂ। ਇਸ ਮੌਕੇ ਡਾ. ਖੇੜਾ ਨੇ ਬੋਲਦਿਆ ਕਿਹਾ ਕਿ ਸੰਸਥਾ ਵੱਲੋਂ ਪਿਛਲੇ ਸਾਲਾਂ ਦੀਆਂ ਤਰਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ। ਜ਼ਿਲ੍ਹਾ ਮੁੱਖ ਅਹੁਦੇਦਾਰਾਂ ਨੇ ਕਿਹਾ ਕਿ ਇਸਤਰੀ ਵਰਗ ਲਈ ਪੂਰੀ ਟੀਮ ਤਨੋਂ,ਮਨੋ ਅਤੇ ਧੰਨੋ ਹਰ ਤਰ੍ਹਾਂ ਨਾਲ ਖੜ੍ਹੀ ਹੈ। ਇਸ ਵਾਰ ਹੋਣਹਾਰ ਔਰਤਾਂ ਨੂੰ ਐੱਚ ਆਰ ਐਮ ਅਵਾਰਡ 2025 ਨਾਲ ਸਨਮਾਨਿਤ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਸਮੇਂ ਮਹਿਲਾ ਦਿਵਸ ਮੌਕੇ ਮੇਰੇ ਹੱਕ ਸੋਵੀਨਾਰ 2025 ਵੀ ਰੀਲੀਜ਼ ਕੀਤਾ ਜਾਵੇਗਾ ਇਸ ਵਿੱਚ ਪੰਚਾਇਤੀ ਰਾਜ, ਔਰਤਾਂ ਪ੍ਰਤੀ ਅਤੇ ਬਚਿਆਂ ਸੰਬੰਧੀ ਭਰਪੂਰ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ। ਸੈਮੀਨਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਸਮੂਹ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਨਿੱਧੀ ਖੰਨਾ, ਸੱਸੀ ਖੰਨਾ, ਬੀਨਾ ਚੌਧਰੀ ਸੈਕਟਰੀ , ਰੀਟਾ ਸ਼ਰਮਾ ਅਡਵਾਈਜ਼ਰ ਇਸਤਰੀ ਵਿੰਗ, ਰਾਜੇਸ਼ ਕੁਮਾਰ ਚੇਅਰਮੈਨ ਲੀਗਲ ਸੈੱਲ, ਪ੍ਰਤਿਗਿਆ ਕੁਮਾਰੀ, ਬਲਵੰਤ ਸਿੰਘ ਉਪ ਚੇਅਰਮੈਨ ਅਤੇ ਰਮਨਜੀਤ ਕੌਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।