Sunday, May 4

ਡੈਮੋਕਰੇਟਿਕ ਫਰੰਟ ਖਰੜ, 03 ਮਈ :

ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਅਹਿਮ ਮੀਟਿੰਗ ਕਟਾਈ ਰੈਸਟੋਰੈਂਟ ਵਿਖੇ ਮੁਕੇਸ਼ ਕੁਮਾਰ ਚੇਅਰਮੈਨ ਐਂਟੀ ਕ੍ਰਾਇਮ ਸੈੱਲ ਜ਼ਿਲ੍ਹਾ ਮੋਹਾਲੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਗੁਰਮੁਖ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਗਿੰਦਰ ਕੁਮਾਰ ਨੂੰ ਚੇਅਰਮੈਨ ਬਲਾਕ ਸੰਧੌੜਾ ਜ਼ਿਲ੍ਹਾ ਯਮਨਾ ਨਗਰ ਅਤੇ ਰੇਨੂੰ ਚਾਵਲਾ ਨੂੰ ਮੈਂਬਰ ਬਣਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਮਹੌਲ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ ਇਸ ਨੂੰ ਕੰਟਰੋਲ ਕਰਨ ਲਈ ਸਰਕਾਰ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਜਗਾਂ ਜਗਾਹ ਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਹੋ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨਾਂ ਵਿਚ ਭੈਅ ਦਾ ਮਹੌਲ ਬਣਿਆ ਹੋਇਆ ਹੈ। ਇਸ ਨੂੰ ਤਰੁੰਤ ਕਾਬੂ ਕਰਨ ਲਈ ਵੱਡੇ ਪੱਧਰ ਤੇ ਵਿਚਾਰਨ ਦੀ ਜਰੂਰਤ ਹੈ।

ਨਵੇਂ ਬਣੇ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਹਰਮਨਦੀਪ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੁਖ ਸਿੰਘ, ਏਕਤਾ ਜੋਤੀ ਜਨਰਲ ਸਕੱਤਰ ਪੰਜਾਬ, ਬਲਜੀਤ ਸਿੰਘ ਅਤੇ ਸ਼ਰਨਜੀਤ ਸਿੰਘ ਆਦਿ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।