Saturday, April 26

ਡੈਮੋਕਰੇਟਿਕ ਫਰੰਟ ਖਰੜ, 25 ਅਪ੍ਰੈਲ :

ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਬਲਾਕ ਖਰੜ ਵਿਖੇ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਇਨਕਲੇਵ ਖਰੜ ਵਿਖੇ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਪਿੰਕੀ ਸ਼ਰਮਾ ਪ੍ਰਧਾਨ ਇਸਤਰੀ ਵਿੰਗ ਪੰਜਾਬ ਅਤੇ ਸਰੋਜ਼ ਬਾਲਾ ਮੀਤ ਪ੍ਰਧਾਨ ਇਸਤਰੀ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

ਇਸ ਮੌਕੇ ਸੰਸਥਾ ਵੱਲੋਂ ਰਾਜਿੰਦਰ ਕੌਰ ਮੋਹਾਲੀ ਨੂੰ ਚੇਅਰਪਰਸਨ ਬੁੱਧੀ ਜੀਵੀ ਸੈੱਲ ਬਲਾਕ ਖਰੜ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਵੱਲੋਂ ਮਨਾਏ ਗਏ ਵਿਸਾਖੀ ਦੇ ਸਮਾਗਮ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਗੁਰੂ ਨਾਨਕ ਇਨਕਲੇਵ ਖਰੜ ਵਿੱਖੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਅਤੇ ਬੱਚਿਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਸਮੂਹ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਇਲਾਕੇ ਦੇ ਬੱਚਿਆਂ ਨੇ ਕਵਿਤਾਵਾਂ , ਸਾਖੀਆਂ ਅਤੇ ਸ਼ਬਦ ਗਾਇਨ ਕਰਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ ।

ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾਕਟਰ ਖੇੜਾ ਕੌਮੀ ਨੇ ਬੋਲਦਿਆਂ ਕਿਹਾ ਕਿ ਰਾਜਿੰਦਰ ਕੌਰ ਮੋਹਾਲੀ ਇੱਕ ਉਘੀ ਸਮਾਜ ਸੇਵਿਕਾ ਹੈ ਇਸੇ ਕਰਕੇ ਇਸ ਨੂੰ ਬਲਾਕ ਖਰੜ ਦੀ ਜਿੰਮੇਵਾਰੀ ਸੌਂਪੀ ਗਈ ਹੈ | ਅੱਗੇ ਵਾਸਤੇ ਵੀ ਸਮਾਜ ਦੀ ਸੇਵਾ ਕਰਨ ਦਾ ਮੈਡਮ ਜੀ ਪਾਸੋਂ ਵਚਨ ਵੀ ਲਿਆ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੈਡਮ ਰਾਜਿੰਦਰ ਕੌਰ ਜੀ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁਖੀ ਬਾਠ ਜੀ ਦੁਆਰਾ ਚਲਾਏ ਗਏ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਨਾਲ ਜੁੜ ਕੇ ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਵਿੱਚ ਵਿਸ਼ੇਸ਼ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ । ਜੋ ਵਿਦੇਸ਼ੀ ਧਰਤੀ ਵਿੱਚ ਰਹਿੰਦੇ ਹੋਏ ਵੀ ਮਾਂ ਬੋਲੀ ਨੂੰ ਬਹੁਤ ਜਿਆਦਾ ਪਿਆਰ ਕਰਦੇ ਹਨ ਅਤੇ ਨਿੱਕੇ ਨਿੱਕੇ ਸਰਕਾਰੀ ਸਕੂਲਾਂ ਦੇ ਪ੍ਰਾਈਵੇਟ ਸਕੂਲਾਂ ਦੇ ਬਾਲੜਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕਰ ਰਹੇ ਹਨ। ਇਸ ਮੌਕੇ ਰਾਜਿੰਦਰ ਮੋਹਾਲੀ ਨੇ ਬੋਲਦਿਆਂ ਕਿਹਾ ਕਿ ਜੋ ਮੈਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ ।ਬੱਚੇ ਸਮਾਜ ਦਾ ਭਵਿੱਖ ਹਨ ਬੱਚਿਆਂ ਨੂੰ ਚੰਗੇ ਕੰਮਾਂ ਵਾਲੇ ਪਾਸੇ ਪ੍ਰੇਰਿਤ ਕਰਨਗੇ ।

ਰਾਜਿੰਦਰ ਕੌਰ ਨੇ 15 ਮਈ ਨੂੰ ਕਿਤਾਬ ਲੋਕ ਅਰਪਣ ਸਮਾਗਮ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੈਕਟਰ 125 ਵਿੱਚ ਰੱਖੇ ਗਏ ਸਮਾਗਮ ਵਿੱਚ ਪੰਜਾਬੀ ਭਾਸ਼ਾ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ, ਸੋਰੇਨ ਸ਼ਰਮਾ, ਇਕਬਾਲ ਸਿੰਘ, ਪਰਮਜੀਤ ਸਿੰਘ, ਸਰਬਜੀਤ ਕੌਰ, ਪ੍ਰਭਜੋਤ ਕੌਰ ਅਤੇ ਵੱਡੀ ਗਿਣਤੀ ਵਿੱਚ ਮਹੱਲਾ ਨਿਵਾਸੀ ਮੌਜੂਦ ਸਨ।